ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 11 ਅਕਤੂਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ਦੀ ਨਿਗਰਾਨੀ ਹੇਠ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਜਗਜੀਤਪੁਰਾ ਜਿਲ੍ਹਾ ਬਰਨਾਲਾ, ਜਸਵੀਰ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਜਗਜੀਤਪੁਰਾ ਜਿਲ੍ਹਾ ਬਰਨਾਲਾ ਅਤੇ ਸਰਬਜੀਤ ਕੌਰ ਪਤਨੀ ਬਲਕੌਰ ਸਿੰਘ ਵਾਸੀ ਡਿੱਖ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 4800 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

