ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਅਕਤੂਬਰ 2022 : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਬਲਾਕ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਲਗਭਗ 26 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਸੇਫ ਸਕੂਨ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ ਕੀਤੇੇ ਗਏ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਂਟ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ. ਲੱਗੇ ਹੋਏ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ ਅਤੇ ਬਲਜੀਤ ਸਿੰਘ, ਜ਼ਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਵੱਲੋ ਗੁਰਦੀਪ ਸਿੰਘ ਅਤੇ ਟਰੈਫਿਕ ਪੁਲਿਸ ਵੱਲੋ ਜਗਰਾਜ ਸਿੰਘ ਏ.ਐਸ.ਆਈ ਅਤੇ ਰੇਸ਼ਮ ਸਿੰਘ ਏ.ਐਸ.ਆਈ ਮੌਜੂਦ ਸਨ।

