ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਅਕਤੂਬਰ 2022 : ਗੈਂਗਸਟਰ ਦੀਪਕ ਟੀਨੂ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਦੇ ਬਾਅਦ ਮਾਨਸਾ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ। ਪੰਜਾਬ ਪੁਲਿਸ ਦੀ ਅਪਰਾਧ ਜਾਂਚ ਏਜੰਸੀ (CIA) ਦੀਪਕ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਇਸ ਦੌਰਾਨ ਦੀਪਕ ਰਾਤ 11 ਵਜੇ ਫਰਾਰ ਹੋ ਗਿਆ। ਉਹ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਦੋਸ਼ੀ ਲਾਰੈਂਸ ਦਾ ਗੁੰਡਾ ਹੈ। ਦਰਅਸਲ, ਸੀਆਈਏ ਟੀਮ ਦੀ ਵੱਡੀ ਲਾਪਰਵਾਹੀ ਕਾਰਨ ਦੀਪਕ ਨੂੰ ਬਚਣ ਦਾ ਮੌਕਾ ਮਿਲਿਆ।

