15 ਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 12 ਲੀਟਰ ਸ਼ਰਾਬ , 50 ਲੀਟਰ ਲਾਹਣ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਅਕਤੂਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇੰਤਜਾਰ ਪੁੱਤਰ ਇੰਨਤਿਆਰ ਵਾਸੀ ਗੁੜਮ (ਯੂ.ਪੀ.) ਅਤੇ ਅਕਰਮ ਪੁੱਤਰ ਰਿਜਾਕ ਵਾਸੀ ਗੁੜਮ (ਯੂ.ਪੀ.) ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਥਾਣਾ ਭੀਖੀ ਦੇ ਥਾਣੇ: ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰਕੇ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 12 ਲੀਟਰ ਸ਼ਰਾਬ ਨਜਾਇਜ਼ ਅਤੇ 50 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੂਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

