ਮਾਨਸਾ : ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮਨਾਹੀ – ਏ ਡੀ ਸੀ 

ਪੰਜਾਬ
Spread the love

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 13 ਅਕਤੂਬਰ 2022  : ਵਧੀਕ ਜਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ  ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਮੈਰਿਜ਼ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨਾਂ ਕਿਹਾ ਕਿ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ ਵਿੱਚ ਕੁੱਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਆਉਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖ਼ਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਣਨਯੋਗ ਹੈ ਕਿ ਮੈਰਿਜ ਪੈਲੇਸਾਂ ਵਿੱਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।

ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਹਾਲਾਤਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੁਕਮ ਜਾਰੀ ਕੀਤਾ ਜਾਂਦਾ ਹੈ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਤਾਂ ਜੋ ਪੈਲੇਸਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *