10 ਗ੍ਰਾਮ ਹੈਰੋਇਨ ਸਮੇਤ ਡੱਰਗ ਮਨੀ 20,500 ਰੁਪਏ, 550 ਨਸ਼ੀਲੀ ਗੋਲੀਆਂ , 50 ਲੀਟਰ ਸ਼ਰਾਬ , 350 ਲੀਟਰ ਲਾਹਣ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 13 ਅਕਤੂਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਰਾਮ ਪੁੱਤਰ ਗੂੰਗਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਸਮੇਤ 20,500 ਰੁਪਏ ਡਰੱਗ ਮਨੀ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਚੌਂਕੀ ਬਹਿਣੀਵਾਲ ਦੇ ਸ:ਥ: ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੇਸਾ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਘਰਾਂਗਣਾ ਨੂੰ ਕਾਬੂ ਕਰਕੇ 250 ਗੋਲੀਆਂ ਨਸ਼ੀਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਸਹਾਰਨਾ ਨੂੰ ਕਾਬੂ ਕਰਕੇ 300 ਗੋਲੀਆਂ ਨਸ਼ੀਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਗ੍ਰਿਫਤਾਰ ਕੀਤੇ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਜਸਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਕੂਆਣਾ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਅਮਰੀਕ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 50 ਲੀਟਰ ਸ਼ਰਾਬ ਨਜਾਇਜ਼ ਅਤੇ 150 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

