ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 14 ਅਕਤੂਬਰ 2022 : ਪਾਵਰਕਾਮ ਵੱਲੋਂ ਬਿਜਲੀ ਦੀਆਂ ਵਧਦੀਆਂ ਕੀਮਤਾਂ ਦਾ ਹਵਾਲਾ ਦਿੰਦਿਆਂ ਸੂਬਾ ਸਰਕਾਰ ਨੂੰ ਇਸ ਦੀ ਵਸੂਲੀ ਕਰਨ ਦੀ ਅਪੀਲ ਕੀਤੀ ਸੀ। ਸਰਕਾਰ ਨੇ ਪਾਵਰਕਾਮ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਸੂਤਰਾਂ ਮੁਤਾਬਕ ਸੂਬਾ ਸਰਕਾਰ ਵੱਲੋਂ ਜਲਦ ਹੀ ਬਿਜਲੀ ਦਰਾਂ ਵਧਾਉਣ ਲਈ ਸਰਕੂਲਰ ਜਾਰੀ ਕੀਤਾ ਜਾ ਸਕਦਾ ਹੈ। ਇਸ ਤਹਿਤ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਵੱਖ-ਵੱਖ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਘਰੇਲੂ ਖਪਤਕਾਰਾਂ ਲਈ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਖਪਤਕਾਰਾਂ ਲਈ 13 ਪੈਸੇ ਪ੍ਰਤੀ ਕੇਵੀਕੇਐਚ ਦਾ ਵਾਧਾ ਹੋਵੇਗਾ।
ਮਹੱਤਵਪੂਰਨ ਗੱਲ ਇਹ ਹੈ ਕਿ ਪਾਵਰਕਾਮ ਨੇ ਗਰਮੀ ਦੇ ਮੌਸਮ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਲਈ ਮਹਿੰਗੇ ਰੇਟਾਂ ‘ਤੇ ਬਿਜਲੀ ਅਤੇ ਕੋਲਾ ਖਰੀਦਿਆ ਸੀ। ਇਸ ਕਾਰਨ ਵਿਭਾਗ ਨੂੰ ਨਿਰਧਾਰਤ ਦਰਾਂ ਨਾਲੋਂ ਮਹਿੰਗੇ ਭਾਅ ’ਤੇ ਬਿਜਲੀ ਮਿਲੀ ਸੀ।

