Visitor : Visitor

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾਣ-ਜ਼ਿਲ੍ਹਾ ਮੈਜਿਸਟ੍ਰੇਟ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਅਕਤੂਬਰ 2022  : ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ Series of crackers or laries ਨੂੰ ਤਿਆਰ ਕਰਨ, ਸਟਾਕ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਸਿਰਫ਼…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 14 ਅਕਤੂਬਰ 2022  : ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ Series of crackers or laries ਨੂੰ ਤਿਆਰ ਕਰਨ, ਸਟਾਕ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਗ੍ਰੀਨ ਪਟਾਕੇ ਹੀ ਵੇਚੇ ਜਾਂ ਵਰਤੋਂ ਵਿੱਚ ਲਿਆਏ ਜਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸਾਇੰਸ ਟੈਕਨਾਲੋਜੀ ਅਤੇ ਇਨਵਾਇਰਮੈਂਟ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾਣੇ ਹਨ। ਇਹ ਹੁਕਮ 01 ਜਨਵਰੀ 2023 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor