ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਅਕਤੂਬਰ 2022 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।











