Visitor : Visitor
,

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਦਾਲਤ ਨੇ ਜਾਰੀ ਕੀਤੇ ਸੰਮਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਮੋਗਾ, 16 ਅਕਤੂਬਰ 2022 : ਪੰਜਾਬ ਕੈਬਨਿਟ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਚੀਮਾ ਨੂੰ ਅਦਾਲਤ ਨੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ। ਦਰਅਸਲ ਹਰਜੋਤ…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਮੋਗਾ, 16 ਅਕਤੂਬਰ 2022 : ਪੰਜਾਬ ਕੈਬਨਿਟ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਚੀਮਾ ਨੂੰ ਅਦਾਲਤ ਨੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ। ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਾਏ ਸਨ।

ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।

Leave a Reply

Your email address will not be published. Required fields are marked *

Visitor : Visitor