ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਸਰਦੂਲਗੜ੍ਹ, 19 ਅਕਤੂਬਰ 2022 : ਪੰਜਾਬ ਵਿੱਚ ਕਿਸਾਨ ਮਜ਼ਦੂਰ ਅਕਸਰ ਹੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ । ਅਜਿਹੀ ਹੀ ਇਕ ਮੰਦਭਾਗੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਤੋਂ ਆਈ ਹੈ । ਜਿੱਥੇ ਫ਼ਸਲ ਖ਼ਰਾਬ ਹੋਣ ਕਾਰਨ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ।
ਮਾਨਸਾ ਦੇ ਪਿੰਡ ਫਤਿਹਪੁਰ ਦੇ ਕਿਸਾਨ ਜਗਸੀਰ ਸਿੰਘ (30 ) ਨੇ ਖੁਦਕੁਸ਼ੀ ਕਰ ਲਈ ਹੈ ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ 6 ਏਕੜ ਜ਼ਮੀਨ ਠੇਕੇ ‘ਤੇ ਲੈਕੇ ਖੇਤੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੀਂਹ ਅਤੇ ਗੁਲਾਬੀ ਸੁੰਡੀ ਦੇ ਕਾਰਨ ਫਸਲ ਬਰਬਾਦ ਹੋਣ ਦੇ ਚੱਲਦਿਆਂ ਕਿਸਾਨ ਲਗਾਤਾਰ ਪਰੇਸ਼ਾਨ ਸੀ ਉਨ੍ਹਾ ਦੱਸਿਆ ਕਿ ਮ੍ਰਿਤਕ ਕਿਸਾਨ 7 ਲੱਖ ਦੇ ਕਰੀਬ ਕਰਜ਼ਾਈ ਸੀ। ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਜ਼ੇ ਦੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇ।
ਜਾਂਚਕਰਤਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਵਾਸੀ ਫਤਿਹਪੁਰ ਕੋਈ ਜ਼ਹਿਰੀਲੀ ਚੀਜ਼ ਖਾਕੇ ਖ਼ੁਦਕੁਸ਼ੀ ਕਰ ਗਿਆ ਹੈ ਜਿਸ ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

