ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਲੰਧਰ, 19 ਅਕਤੂਬਰ 2022 : ਜਲੰਧਰ ਦੇ ਕਰੋਲ ਬਾਗ ਇਲਾਕੇ (ਰਾਮਾਮੰਡੀ) ਵਿੱਚ ਪਿਸਤੌਲ ਸ਼ੂਟਿੰਗ ਖਿਡਾਰੀ ਸੁਪਰਨ ਸ਼ਰਮਾ ਉਰਫ਼ ਸੈਂਡੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜ਼ਖਮੀ ਨੌਜਵਾਨ ਨੂੰ ਤੁਰੰਤ ਪ੍ਰਭਾਵ ਨਾਲ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਸ਼ੂਟਿੰਗ ਖਿਡਾਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਖੁਦ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਸੈਂਡੀ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਕੰਮ ਨਾ ਬਣਨ ਕਾਰਨ ਦੁਖੀ ਸੀ।
ਕਰੋਲ ਬਾਗ ਦੇ ਰਹਿਣ ਵਾਲੇ 24 ਸਾਲਾ ਸੁਪਰਨ ਸ਼ਰਮਾ ਉਰਫ ਸੈਂਡੀ ਨੇ ਮੰਗਲਵਾਰ ਦੇਰ ਰਾਤ ਆਪਣੇ ਘਰ ‘ਚ ਖੁਦ ਨੂੰ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਜਦੋਂ ਸੈਂਡੀ ਦੇ ਕਮਰੇ ‘ਚ ਪਹੁੰਚਿਆ ਤਾਂ ਉਨ੍ਹਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਦੇਖਿਆ।ਪਰਿਵਾਰ ਵਾਲਿਆਂ ਨੇ ਤੁਰੰਤ ਸੈਂਡੀ ਨੂੰ ਰਾਮਾਮੰਡੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਗਏ। ਹਸਪਤਾਲ ਵਿੱਚ ਇਲਾਜ ਅਧੀਨ ਸੈਂਡੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

