ਬਿਊਰੋ ਪ੍ਰਾਈਮ ਪੋਸਟ ਪੰਜਾਬ
ਹਰੀਕੇ ਪੱਤਣ: ਕਸਬਾ ਹਰੀਕੇ ਵਿੱਚ ਬੀਤੀ ਦੇਰ ਰਾਤ ਲੁਟੇਰਿਆਂ ਨੇ ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ’ਤੇ ਤੇਜ਼ਧਾਰ ਹਥਿਆਰਾਂਨਾਲ ਹਮਲਾ ਕਰ ਦਿੱਤਾ। ਕਤਲ ਦੀ ਇਹ ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸਾਬਕਾ ਫੌਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਵਾਸੀ ਪੰਚਾਇਤ ਹਰੀਕੇ ਅਤੇ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਲੁਟੇਰੇ ਘਰ ‘ਚ ਪਈ ਰਾਈਫਲ, ਘੜੀ, 4 ਤੋਲੇ ਸੋਨੇ ਦੇ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਪੱਟੀ ਸਤਨਾਮ ਸਿੰਘ ਥਾਣਾ ਹਰੀਕੇ ਪੱਤਣ ਦੇ ਐਸ.ਐਚ.ਓ. ਹਰਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

