ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 22 ਅਕਤੂਬਰ 2022 : ਸ.ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਦੇ ਵਿਦਿਆਰਥੀਆਂ ਨੇ ਵਿੱਦਿਆ ਭਾਰਤੀ ਦੁਆਰਾ ਆਯੋਜਿਤ ਮਾਧਵ ਵਿੱਦਿਆ ਨਿਕੇਤਨ ਸਰਵਹਿੱਤਕਾਰੀ ਵਿੱਦਿਆ ਮੰਦਰ ਅੰਮ੍ਰਿਤਸਰ ਵਿਖੇ ਇੰਟਰ ਸਟੇਟ ਪੱਧਰ ਤੇ ਸੰਸਕ੍ਰਿਤੀ ਗਿਆਨ ਪ੍ਰੀਖਿਆ ਪ੍ਰਸ਼ਨ ਮੰਚ ਪ੍ਰਤੀਯੋਗਤਾ ਵਿੱਚ ਭਾਗ ਲਿਆ ।ਇਸ ਪ੍ਰਤੀਯੋਗਤਾ ਵਿੱਚ ਇੰਟਰ ਸਟੇਟ ਪੱਧਰ ਤੇ 120 ਵਿਦਿਆਰਥੀਆਂ ਨੇ ਚਾਰ ਵਰਗਾਂ ਸਿਸ਼ੂ, ਬਾਲ, ਕਿਸ਼ੋਰ ਅਤੇ ਤਰੁਣ ਵਿੱਚ ਭਾਗ ਲਿਆ। ਇਸ ਪ੍ਰਤੀਯੋਗਤਾ ਵਿੱਚ ਸ.ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਦੇ ਕਿਸ਼ੋਰ ਵਰਗ(ਮਨੀ ਕੁਮਾਰ, ਜਨਦੀਪ ਕੌਰ ਅਤੇ ਨੂਰਜੋਤ ਕੌਰ) ਅਤੇ ਤਰੁਣ ਵਰਗ (ਡੈਫੀ, ਜੈਰੀ ਅਤੇ ਰੋਬਿਨ ਸਿੰਘ) ਦੋਨੋਂ ਹੀ ਟੀਮਾਂ ਦੇ ਵਿਦਿਆਰਥੀਆਂ ਨੇ ਪੰਜ ਸਟੇਟਾਂ (ਪੰਜਾਬ, ਹਿਮਾਚਲ, ਹਰਿਆਣਾ, ਜੰਮੂ ਕਸ਼ਮੀਰ ਅਤੇ ਦਿੱਲੀ) ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਵਿੱਦਿਆ ਮੰਦਰ ਦਾ ਨਾਂ ਰੌਸ਼ਨ ਕੀਤਾ। ਇਸ ਵਿਸ਼ੇਸ਼ ਮੌਕੇ ਤੇ ਵਿੱਦਿਆ ਮੰਦਰ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਨੇ ਬੱਚਿਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਵਿੱਦਿਆ ਮੰਦਰ ਦੇ ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਇਹਨਾਂ ਜੇਤੂ ਵਿਦਿਆਰਥੀਆਂ ਨੰ ਪ੍ਰਾਰਥਨਾ ਸਭਾ ਵਿੱਚ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆ ਅੰਦਰ ਛੁਪੀ ਪ੍ਰਤਿਭਾ ਨਿਖਰ ਕੇ ਸਾਹਮਣੇ ਆਉਦੀ ਹੈ ਤੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਹੁਣ ਇਹ ਵਿਦਿਆਰਥੀ ਨੈਸ਼ਨਲ ਪੱਧਰ ਦੀ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਪ੍ਰਯਾਗਰਾਜ (ਉੱਤਰ ਪ੍ਰਦੇ) ਵਿਖੇ ਜਾਣਗੇ।

