ਕੈਦੀਆਂ ਤੇ ਹਵਾਲਾਤੀਆਂ ਦੀਆਂ ਸੁਣੀਆਂ ਸਮੱਸਿਆਵਾਂ, ਸੰਭਵ ਹੱਲ ਲਈ ਜੇਲ ਸੁਪਰਡੈਂਟ ਨੂੰ ਦਿੱਤੇ ਆਦੇਸ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 22 ਅਕਤੂਬਰ 2022 : ਜਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਦੌਰੇ ਦੌਰਾਨ ਉਨਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲਾ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਹਨਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕਰਨ। ਉਨਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਸਾਫ਼-ਸਫਾਈ ਦਾ ਵੀ ਖਾਸ ਧਿਆਨ ਰੱਖਣ ਦੇ ਆਦੇਸ਼ ਦਿੱਤੇ। ਉਨਾਂ ਜੇਲ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰਾਂ ਸੁਚੇਤ ਰਹਿਣ। ਇਸ ਮੌਕੇ ਜੇਲ ਸੁਪਰਡੈਂਟ ਨਰਪਿੰਦਰ ਸਿੰਘ ਭੱਟੀ, ਕਰਨਵੀਰ ਸਿੰਘ ਅਤੇ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਜਿਲ੍ਹਾ ਜੇਲ੍ਹ ਮਾਨਸਾ ਮੌਜੂਦ ਸਨ।











