Visitor : Visitor
,

ਅੰਮ੍ਰਿਤਪਾਲ ਸਿੰਘ ਦੀ ਰਾਮ ਰਹੀਮ ਨੂੰ ਚੁਣੌਤੀ, ਕਿਸੇ ਵੀ ਹਾਲਤ ‘ਚ ਸੁਨਾਮ ਵਿੱਚ ਡੇਰਾ ਨਹੀਂ ਬਣਨ ਦੇਵਾਂਗੇ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 22 ਅਕਤੂਬਰ 2022 : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਨਿਊਜ਼ 18 ਦੀ ਖਬਰ ਮੁਤਾਬਕ ਉਨ੍ਹਾਂ ਕਿਹਾ  ਜੇਕਰ ਸਰਕਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਿਰੋਧ ਨਹੀਂ ਕਰਦੀ ਤਾਂ ਅਸੀ ਇਸ ਦਾ ਸਖ਼ਤ ਵਿਰੋਧ ਕਰਾਂਗੇ ਕਿਉਂਕਿ ਡੇਰਾ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 22 ਅਕਤੂਬਰ 2022 : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ। ਨਿਊਜ਼ 18 ਦੀ ਖਬਰ ਮੁਤਾਬਕ ਉਨ੍ਹਾਂ ਕਿਹਾ  ਜੇਕਰ ਸਰਕਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਿਰੋਧ ਨਹੀਂ ਕਰਦੀ ਤਾਂ ਅਸੀ ਇਸ ਦਾ ਸਖ਼ਤ ਵਿਰੋਧ ਕਰਾਂਗੇ ਕਿਉਂਕਿ ਡੇਰਾ ਮੁਖੀ ਰਾਮ ਰਹੀਮ ਨੇ ਸਿੱਖਾਂ ਦਾ ਅਪਮਾਨ ਕੀਤਾ ਹੈ। ਕਿਸੇ ਵੀ ਹਾਲਤ ਵਿੱਚ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਿਰ ਉਨ੍ਹਾਂ ਨੂੰ ਗਰਮ ਖਿਆਲੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਡੇਰਾ ਮੁਖੀ ਨੂੰ ਸੁਰੱਖਿਆ ਦੇ ਰਹੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਅੱਗੇ  ਨੇ ਕਿਹਾ ਕਿ ਜੇਕਰ ਸਰਕਾਰ ਨੇ  ਸੁਨਾਮ ‘ਚ ਬਣਨ ਜਾ ਰਹੇ ਡੇਰੇ ਨੂੰ ਨਾ ਰੋਕਿਆ ਤਾਂ ਅਸੀ ਰੋਕਾਂਗੇ। ਉਹ ਸਿੱਖ ਵਿਰੋਧੀ ਸਾਡਾ ਵੈਰੀ ਹੈ,  ਬਲਾਤਕਾਰੀ ਹੈ। ਪੰਜਾਬ ‘ਚ ਡੇਰਾ ਨਹੀਂ ਬਣਨਾ ਚਾਹੀਦਾ। ਉਨ੍ਹਾ ਕਿਹਾ ਕਿ ਸਿੱਖਾਂ ‘ਤੇ ਗਰਮ-ਖਿਆਲੀ ਹੋਣ ਦਾ ਦੋਸ਼ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਮੌੜ ਮੰਡੀ ਧਮਾਕੇ ਦੇ ਤਾਰ ਡੇਰੇ ਨਾਲ ਜੁੜੇ ਹੋਏ ਹਨ।

ਦੱਸ ਦਈਏ ਕਿ 40 ਦਿਨਾਂ ਦੀ ਪੈਰੋਲ ਉਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਨੇ ਬੀਤੇ ਦਿਨੀਂ ਆਨਲਾਈਨ ਪ੍ਰੋਗਰਾਮ ਵਿੱਚ ਐਲਾਨ ਕੀਤਾ ਸੀ ਉਹ ਸੁਨਾਮ ਵਿੱਚ ਨਵਾਂ ਡੇਰਾ ਖੋਲਣਗੇ, ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Visitor : Visitor