ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 23 ਅਕਤੂਬਰ 2022 : ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਵਾਰਡ ਨੰਬਰ 14 ਵਿੱਚ ਬੀਤੀ ਰਾਤ ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਇਸ ਘਟਨਾ ਵਿੱਚ ਉਸ ਦਾ ਇੱਕ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰਾਮਪਾਲ, ਉਸਦੀ ਪਤਨੀ ਕ੍ਰਿਸ਼ਨਾ ਦੇਵੀ ਅਤੇ ਜ਼ਖਮੀ ਪੁੱਤਰ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ।
ਕੌਂਸਲਰ ਨੇ ਦੱਸਿਆ ਕਿ ਰਾਮਪਾਲ ਅਤੇ ਉਸ ਦੀ ਪਤਨੀ ਬੁਰੀ ਤਰ੍ਹਾਂ ਇਸ ਅੱਗ ਦੀ ਲਪੇਟ ‘ਚ ਆ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ ਮੁੰਡੇ ਨੇ ਆਪਣੇ ਮਾਤਾ-ਪਿਤਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ ਅਤੇ ਉਹ ਵੀ ਬੁਰੀ ਤਰ੍ਹਾਂ ਝੁਲਸ ਗਿਆ। ਉਨ੍ਹਾਂ ਕਿਹਾ ਕਿ ਇਹ ਅੱਗ ਦਾ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਪੁਲਿਸ ਨੇ ਮੌਕੇ ‘ਤੇ ਆ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕ੍ਰਿਸ਼ਨ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਜ਼ੇਰੇ ਇਲਾਜ ਹੈ।

