Visitor : Visitor
,

ਦੋ ਨੌਜਵਾਨਾਂ ਵੱਲੋਂ ਨਾਬਾਲਗ ਲੜਕੀ ਨਾਲ ਬਲਾਤਕਾਰ

ਬਿਊਰੋ ਪ੍ਰਾਈਮ ਪੋਸਟ ਪੰਜਾਬ ਮਜੀਠਾ, 23 ਅਕਤੂਬਰ 2022 : ਮਜੀਠਾ ਦੇ ਇੱਕ ਪਿੰਡ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਕੇ ਲਾਸ਼ ਨੂੰ ਫਾਹਾ ਲਗਾ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ…

ਬਿਊਰੋ ਪ੍ਰਾਈਮ ਪੋਸਟ ਪੰਜਾਬ

ਮਜੀਠਾ, 23 ਅਕਤੂਬਰ 2022 : ਮਜੀਠਾ ਦੇ ਇੱਕ ਪਿੰਡ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਕੇ ਲਾਸ਼ ਨੂੰ ਫਾਹਾ ਲਗਾ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਮੁਲਜ਼ਮ ਸੁਲਤਾਨਪੁਰ ਲੋਧੀ ਦੇ ਦੱਸੇ ਜਾ ਰਹੇ ਹਨ, ਉਹ ਘਟਨਾ ਤੋਂ ਬਾਅਦ ਤੋਂ ਫਰਾਰ ਹਨ।

ਪੁਲਿਸ ਮੁਤਾਬਕ ਲੜਕੀ ਦੇ ਪਿਤਾ ਦੀ 4 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਜਦੋਂ ਉਸ ਦੀ ਮਾਂ ਘਰੋਂ ਬਾਹਰ ਗਈ ਤਾਂ ਦੋ ਲੜਕਿਆਂ ਨੇ ਘਰ ਵਿਚ ਦਾਖਲ ਹੋ ਕੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਅਤੇ ਬਾਅਦ ਵਿਚ ਉਸ ਦੀ ਲਾਸ਼ ਨੂੰ ਫਾਹਾ ਲਗਾ ਕੇ ਫਰਾਰ ਹੋ ਗਏ। ਜਦੋਂ ਮਾਂ ਘਰ ਵਾਪਸ ਆਈ ਤਾਂ ਉਸ ਨੇ ਆਪਣੀ ਲੜਕੀ ਦੀ ਲਾਸ਼ ਲਟਕਦੀ ਦੇਖੀ ਤਾਂ ਉਸ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।

Leave a Reply

Your email address will not be published. Required fields are marked *

Visitor : Visitor