Visitor : Visitor
,

ਮੂਸੇਵਾਲਾ ਦੇ ਪਿੰਡ ‘ਚ ਮਨਾਈ ਜਾਵੇਗੀ ‘ਕਾਲੀ ਦੀਵਾਲੀ’, ਨਾ ਚੱਲੇਗਾ ਕੋਈ ਪਟਾਕਾ, ਨਾ ਵੰਡੀ ਜਾਏਗੀ ਮਿਠਾਈ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 24 ਅਕਤੂਬਰ 2022 : ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿੱਚ ਕਾਲੀ ਦੀਵਾਲੀ ਮਨਾਉਣਗੇ। ਮੂਸੇਵਾਲਾ ਕਤਲ ਕਾਂਡ ਵਿੱਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਤੇ ਪਿੰਡ ਵਾਸੀ ਰੋਹ ਵਿੱਚ ਹਨ। ਪਿੰਡ ਮੂਸੇਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 24 ਅਕਤੂਬਰ 2022 : ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿੱਚ ਕਾਲੀ ਦੀਵਾਲੀ ਮਨਾਉਣਗੇ। ਮੂਸੇਵਾਲਾ ਕਤਲ ਕਾਂਡ ਵਿੱਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਤੇ ਪਿੰਡ ਵਾਸੀ ਰੋਹ ਵਿੱਚ ਹਨ। ਪਿੰਡ ਮੂਸੇਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਪਿੰਡ ਮੂਸੇ ਵਿੱਚ ਨਹੀਂ ਮਨਾਈ ਜਾਵੇਗੀ।

Kali Diwali in village

ਇਹੀ ਕਾਰਨ ਹੈ ਕਿ ਪਿੰਡ ਦਾ ਕੋਈ ਵੀ ਦੁਕਾਨਦਾਰ ਪਟਾਕੇ ਜਾਂ ਮਿਠਾਈ ਨਹੀਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਸਿੱਧੂ ਪੰਜਾਬੀਆਂ ਅਤੇ ਪਿੰਡ ਦਾ ਮਾਣ ਸੀ। ਉਸਦੇ ਕਤਲ ਤੋਂ ਬਾਅਦ ਪਿੰਡ ਦੇ ਚੁੱਲ੍ਹੇ ਠੰਡੇ ਪਏ ਹਨ। ਉਸ ਦੀ ਸਮਾਧ ‘ਤੇ ਰੋਜ਼ਾਨਾ ਸੈਂਕੜੇ ਲੋਕ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਦੀਵਾਲੀ ਕਾਲੀ ਹੋਵੇਗੀ।

Kali Diwali in village

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ। 29 ਮਈ ਨੂੰ ਪਿੰਡ ਜਵਾਹਰਕੇ ‘ਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਸਿੱਧੂ ਮੂਸੇਵਾਲਾ ਨੂੰ ਸ਼ਾਰਪ ਸ਼ੂਟਰਾਂ ਨੇ ਮਾਰ ਦਿੱਤਾ ਸੀ।

ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਸੀ ਕਿ ਸਾਨੂੰ ਕਿਸੇ ਸਰਕਾਰ ਅਤੇ ਪੁਲਿਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਬਜਾਏ ਸਿਰਫ਼ ਲੀਪਾਪੋਤੀ ਹੀ ਕਰ ਰਹੀ ਹੈ।

ਪੰਜਾਬ ਪੁਲਿਸ ਗੈਂਗਸਟਰਾਂ ਦੇ ਫਰਜ਼ੀ ਰਿਮਾਂਡ ਲੈ ਕੇ ਵਿਖਾਵਾ ਕਰਨ ‘ਚ ਲੱਗੀ ਹੋਈ ਹੈ, ਨਹੀਂ ਤਾਂ ਪੁਲਿਸ ਰਿਮਾਂਡ ਤੋਂ ਬਾਅਦ ਬੰਦਾ ਤੁਰਨ ਲਾਇਕ ਨਹੀਂ ਰਹਿੰਦਾ ਪਰ ਫਿਰ ਵੀ ਸਾਰੇ ਗੈਂਗਸਟਰ ਹੱਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦਾ ਫਰਾਰ ਹੋਣਾ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਨਾਲ ਜੱਫੀ ਪਾ ਕੇ ਫੋਟੋਆਂ ਖਿਚਵਾਉਣਾ ਸਾਬਤ ਕਰਦਾ ਹੈ ਕਿ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਕਿੰਨੀ ਲਾਪਰਵਾਹ ਹੈ।

Leave a Reply

Your email address will not be published. Required fields are marked *

Visitor : Visitor