ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ ਜੇਲ੍ਹ ਵਿੱਚ ਤਾਇਨਾਤ ਮੈਡੀਕਲ ਅਫਸਰ ਨੂੰ ਦੋ ਕੈਦੀਆਂ ਨੂੰ ਨਸ਼ਾ ਦਿੰਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਪੁਲਿਸ ਨੇ ਡਾ. ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਮੈਡੀਕਲ ਅਫਸਰ ਡਾ. ਦਵਿੰਦਰ ਕੋਲੋਂ ਦੋ ਪੈਕਟ ਮਿਲੇ ਹੋਏ ਹਨ, ਜਿੰਨਾਂ ਵਿੱਚ 194 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ।
ਅੰਮ੍ਰਿਤਸਰ ਪੁਲਿਸ ਨੇ ਮੈਡੀਕਲ ਅਫਸਰ ਨੂੰ ਐਸਟੀਐਫ ਦੇ ਹਵਾਲੇ ਕਰ ਦਿੱਤਾ ਹੈ। ਦੋਸ਼ੀ ਮੈਡੀਕਲ ਅਫਸਰ ਖਿਲਾਫ ਐਫਆਈਆਰ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਬਾਰੇ ਖੁਦ ਜੇਲ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਬੈਂਸ ਨੇ ਕਿਹਾ ਇਹ ਕਾਰਵਾਈ ਇੱਕ ਸਪੈਸ਼ਲ ਅੰਡਰ ਆਪ੍ਰੇਸ਼ਨ ਤਹਿਤ ਕੀਤੀ ਹੈ।

