ਬਿਊਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ : ਥਾਣਾ ਸ਼ਿਮਲਾਪੁਰੀ ਅਧੀਨ ਪੈਂਦੇ ਢੰਡ ਪੈਲੇਸ ਰੋਡ ਨੇੜੇ ਨਿਊ ਜਨਤਾ ਨਗਰ ਗਲੀ ਨੰਬਰ 18 ਵਿਖੇ ਪਤੀ ਨੇ ਪਤਨੀ ਦਾ ਚਾਕੂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਸੰਤੋਸ਼ ਕੁਮਾਰੀ ਜਿਸ ਦਾ ਪਿਛਲੇ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਬਿਹਾਰ ਦੀ ਰਹਿਣ ਵਾਲੀ ਹੈ, ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋ ਗਿਆ ਸੀ। ਜਿਸ ਕਾਰਨ ਉਹ ਆਪਣੇ ਨਾਨਕੇ ਘਰ ਰਹਿਣ ਲੱਗੀ। ਪਰ ਉਸ ਦੇ ਪਤੀ ਨੇ ਮੌਕਾ ਪਾ ਕੇ ਘਰ ਵਿਚ ਦਾਖਲ ਹੋ ਕੇ ਆਪਣੀ ਪਤਨੀ ਸੰਤੋਸ਼ ਕੁਮਾਰੀ ਨੂੰ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਲੜਕੀ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਲੜਕੀ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਘਟਨਾ ਸਵੇਰੇ 5:30 ਵਜੇ ਦੇ ਕਰੀਬ ਵਾਪਰੀ ਜਿੱਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਦੇ ਨਾਲ ਹੀ ਪੁਲਿਸ ਰੋਡ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਾਤਲ ਨੂੰ ਫੜਿਆ ਜਾ ਸਕੇ।

