Visitor : Visitor

CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਰੀਬ 20 ਦਿਨਾਂ ਤੋਂ ਲਾਇਆ ਪੱਕਾ ਮੋਰਚਾ ਅੱਜ ਚੁੱਕਣਗੇ ਕਿਸਾਨ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 29 ਅਕਤੂਬਰ 2022  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਰੀਬ 20 ਦਿਨਾਂ ਤੋਂ ਲਾਇਆ ਪੱਕਾ ਮੋਰਚਾ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਤੋਂ ਬਾਦ ਅੱਜ ਦੁਪਹਿਰ ਤੱਕ ਚੁੱਕ ਲਿਆ ਜਾਵੇਗਾ। ਇਸ ਵੇਲੇ ਕਿਸਾਨ ਧਰਨੇ ਦੌਰਾਨ ਜਾਨਾਂ ਗੁਆਉਣ ਵਾਲੇ ਦੋ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਸੰਗਰੂਰ, 29 ਅਕਤੂਬਰ 2022  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਰੀਬ 20 ਦਿਨਾਂ ਤੋਂ ਲਾਇਆ ਪੱਕਾ ਮੋਰਚਾ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਤੋਂ ਬਾਦ ਅੱਜ ਦੁਪਹਿਰ ਤੱਕ ਚੁੱਕ ਲਿਆ ਜਾਵੇਗਾ। ਇਸ ਵੇਲੇ ਕਿਸਾਨ ਧਰਨੇ ਦੌਰਾਨ ਜਾਨਾਂ ਗੁਆਉਣ ਵਾਲੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 10-10 ਲੱਖ ਰੁਪਏ ਦੇ ਚੈੱਕ ਸੌਂਪੇ ਜਾਣ ਦੀ ਉਡੀਕ ਕਰ ਰਹੇ ਹਨ। ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇਸ ਤੋਂ ਬਾਅਦ ਕਿਸਾਨ ਜੇਤੂ ਰੈਲੀ ਕੱਢਦੇ ਹੋਏ ਧਰਨਾ ਸਮਾਪਤ ਕਰਕੇ ਆਪਣੇ ਘਰਾਂ ਨੂੰ ਪਰਤਣਗੇ। 

ਬੀਤੇ ਕੱਲ੍ਹ ਪੰਜਾਬ ਦੀ ‘ਆਪ’ ਸਰਕਾਰ ਨੇ ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਮੰਨ ਲਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਜ਼ੁਬਾਨੀ ਮੰਨ ਲਿਆ ਸੀ। ਪਰ ਇਨ੍ਹਾਂ ਨੂੰ ਲਾਗੂ ਨਾ ਕਰਨ ਤੋਂ ਨਾਰਾਜ਼ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਅਤੇ ਸਰਕਾਰ ਅੱਗੇ ਲਿਖਤੀ ਮੰਗਾਂ ਮੰਨਣ ਦੀ ਸ਼ਰਤ ਰੱਖੀ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ 28 ਅਕਤੂਬਰ 2022 ਨੂੰ ਪਟਿਆਲਾ ਦੇ ਸਰਕਟ ਹਾਊਸ ਵਿਖੇ ਭਾਕਿਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦੋਵੇਂ ਧਿਰਾਂ ਸਹਿਮਤ ਹੋ ਗਈਆਂ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਂਝੇ ਤੌਰ ’ਤੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਲਿਖਤੀ ਤੌਰ ’ਤੇ ਮੰਨ ਲਈਆਂ ਹਨ ਅਤੇ 29 ਅਕਤੂਬਰ ਨੂੰ ਧਰਨਾ ਚੁੱਕ ਲਿਆ ਜਾਵੇਗਾ।

Leave a Reply

Your email address will not be published. Required fields are marked *

Visitor : Visitor