Visitor : Visitor

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ’ਚ 30 ਨਵੰਬਰ 2022 ਤੱਕ ਭੇਜੀਆਂ ਜਾ ਸਕਦੀਆਂ ਅਰਜ਼ੀਆਂ ਪੁਰਸਕਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾਨਕਦ ਇਨਾਮ-ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 29 ਅਕਤੂਬਰ 2022  :ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ…

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ’ਚ 30 ਨਵੰਬਰ 2022 ਤੱਕ ਭੇਜੀਆਂ ਜਾ ਸਕਦੀਆਂ ਅਰਜ਼ੀਆਂ

ਪੁਰਸਕਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾਨਕਦ ਇਨਾਮ-ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 29 ਅਕਤੂਬਰ 2022  :ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਅਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ  ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।

ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਸਬੰਧਿਤ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 30 ਨਵੰਬਰ 2022 ਤੱਕ ਭੇਜ ਸਕਦੇ ਹਨ।    

Leave a Reply

Your email address will not be published. Required fields are marked *

Visitor : Visitor