Visitor : Visitor
,

ਮੋਹਾਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਬੱਚੇ ਸਮੇਤ ਦੋ ਔਰਤਾਂ ਦੀ ਮੌਤ

ਬਿਊਰੋ ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 29 ਅਕਤੂਬਰ 2022 : ਬੀਤੀ ਰਾਤ ਮੋਹਾਲੀ ਨੇੜਲੇ ਪਿੰਡ ਝੰਜੇੜੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਭਿਆਨਕ…

ਬਿਊਰੋ ਪ੍ਰਾਈਮ ਪੋਸਟ ਪੰਜਾਬ  

ਮੋਹਾਲੀ, 29 ਅਕਤੂਬਰ 2022 : ਬੀਤੀ ਰਾਤ ਮੋਹਾਲੀ ਨੇੜਲੇ ਪਿੰਡ ਝੰਜੇੜੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੌਰਾਨ ਬੱਚੇ ਸਮੇਤ ਤਿੰਨਾਂ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ‘ਚ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor