Visitor : Visitor
,

ਨਸ਼ਿਆਂ ਦੇ 3 ਮੁਕੱਦਮੇ ਦਰਜ ਕਰਕੇ 4 ਮੁਲਜ਼ਮਾਂ ਅਤੇ ਜੂਆ ਐਕਟ ਤਹਿਤ 1 ਮੁਲਜ਼ਮ ਨੂੰ ਕੀਤਾ ਕਾਬੂ  

3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 22 ਬੋਤਲਾਂ ਸ਼ਰਾਬ ਅਤੇ 120 ਲੀਟਰ ਲਾਹਣ ਕੀਤੀ ਬਰਾਮਦ ਜੂਆ ਐਕਟ ਤਹਿਤ 1750 ਰੁਪਏ ਦੀ ਨਗਦੀ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 29 ਅਕਤੂਬਰ 2022 : ਐੱਸਐੱਸਪੀ ਮਾਨਸਾ ਸ੍ਰੀ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਭੀਖੀ ਦੇ ਸ:ਥ: ਨੱਛਤਰ ਸਿੰਘ ਸਮੇਤ ਪੁਲਿਸ ਪਾਰਟੀ…

3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 22 ਬੋਤਲਾਂ ਸ਼ਰਾਬ ਅਤੇ 120 ਲੀਟਰ ਲਾਹਣ ਕੀਤੀ ਬਰਾਮਦ

ਜੂਆ ਐਕਟ ਤਹਿਤ 1750 ਰੁਪਏ ਦੀ ਨਗਦੀ ਕੀਤੀ ਬਰਾਮਦ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 29 ਅਕਤੂਬਰ 2022 : ਐੱਸਐੱਸਪੀ ਮਾਨਸਾ ਸ੍ਰੀ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਭੀਖੀ ਦੇ ਸ:ਥ: ਨੱਛਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਾਣੀ ਕੌਰ ਪਤਨੀ ਮੀਤਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ  ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੀ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।

ਥਾਣਾ ਜੌੜਕੀਆ ਦੀ ਪੁਲਿਸ ਪਾਰਟੀ ਵੱਲੋਂ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਰਾਮਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਰਾਮਾਨੰਦੀ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਹੋਣ ਤੇ ਉਹਨਾਂ ਵਿਰੁੱਧ ਥਾਣਾ ਜੌੜਕੀਆ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। 

ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਖਸ਼ੀਵਾਲਾ ਨੂੰ ਕਾਬੂ ਕਰਕੇ 120 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜੈਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

ਜੂਆ ਐਕਟ ਤਹਿਤ  ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਸੱਤਪਾਲ ਪੁੱਤਰ ਸੋਮਨਾਥ ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਦਿਆਂ ਕਾਬੂ ਕਰਕੇ ਉਸ ਪਾਸੋਂ 1750 ਰੁਪਏ ਦੀ ਨਗਦੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। 

Leave a Reply

Your email address will not be published. Required fields are marked *

Visitor : Visitor