Visitor : Visitor

ਏਡੀਸੀ ਮਾਨਸਾ ਨੇ ਧਿੰਗੜ, ਝੁਨੀਰ ਅਤੇ ਸਰਦੂਲਗੜ੍ਹ ਦੀਆਂ ਮੰਡੀਆਂ ਅਤੇ ਸ਼ੈਲਰਾਂ ਦਾ ਲਿਆ ਜਾਇਜ਼ਾ

ਸ਼ੈਲਰਾਂ ’ਚ ਸੀ.ਸੀ.ਟੀ.ਵੀ ਕੈਮਰੇ ਲਗਾਉਣਾ ਯਕੀਨੀ ਬਣਾਉਣਸ਼ੈਲਰ ਮਾਲਕ- ਟੀ.ਬੈਨਿਥ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਅਕਤੂਬਰ 2022  : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ ਨੇ ਧਿੰਗੜ, ਝੁਨੀਰ ਅਤੇ ਸਰਦੂਲਗੜ੍ਹ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ…

ਸ਼ੈਲਰਾਂ ’ਚ ਸੀ.ਸੀ.ਟੀ.ਵੀ ਕੈਮਰੇ ਲਗਾਉਣਾ ਯਕੀਨੀ ਬਣਾਉਣਸ਼ੈਲਰ ਮਾਲਕ- ਟੀ.ਬੈਨਿਥ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 30 ਅਕਤੂਬਰ 2022  : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ ਨੇ ਧਿੰਗੜ, ਝੁਨੀਰ ਅਤੇ ਸਰਦੂਲਗੜ੍ਹ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਝੋਨੇ ਦੇ ਖਰੀਦ ਕਾਰਜ਼ਾਂ ’ਤੇ ਤਸੱਲੀ ਪ੍ਰਗਟਾਈ ਅਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਫਸਲ ਦਾ ਇਕ-ਇਕ ਦਾਣਾ ਖਰੀਦ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ  ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ’ਚ ਆਈ ਫਸਲ ਨੂੰ ਬਿਨ੍ਹਾਂ ਕਿਸੇ ਦੇਰੀ ਖਰੀਦਿਆ ਜਾ ਸਕੇ।

ਉਨ੍ਹਾਂ ਸ਼ੈਲਰ ਮਾਲਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਸ਼ੈਲਰ ’ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ੈਲਰਾਂ ਅੰਦਰ ਲੱਗਣ ਵਾਲੇ ਮਾਲ ਦੀ ਸੀ.ਸੀ.ਟੀ.ਵੀ ਫੁਟੇਜ਼ ਦਾ ਮੁਕੰਮਲ ਰਿਕਾਰਡ ਹਰੇਕ ਸ਼ੈਲਰ ਮਾਲਕ ਕੋਲ ਹੋਣਾ ਚਾਹੀਦਾ ਹੈ, ਤਾਂ ਜੋ ਲੋੜ ਪੈਣ ’ਤੇ ਸੀ.ਸੀ.ਟੀ.ਵੀ ਕੈਮਰੇ ਦੀ ਟੀ.ਵੀ.ਆਰ ਤੋਂ ਰਿਕਾਰਡਿੰਗ ਦੇਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਹਦਾਇਤਾਂ ਮੁਤਾਬਿਕ ਉਲੰਘਣਾ ਕਰਨ ਵਾਲੇ ਸ਼ੈਲਰ ਮਾਲਕਾਂ ਦੇ ਖਿਲਾਫ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਧਿੰਗੜ ਅਤੇ ਬਣਾਂਵਾਲੀ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਚੁਣੇ ਹੋਏ ਮੈਬਰਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਮੁੱਚੇ ਕਾਰਜ਼ਾਂ ਨੂੰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਸਾਰੀ ਲਈ ਵਰਤੇ ਜਾ ਰਹੇ ਮਾਲ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਹੀ ਕੀਤਾ ਜਾਵੇਗਾ, ਇਸ ਲਈ ਸਮੁੱਚੇ ਕੰਮਾਂ ਲਈ ਆਈ ਗ੍ਰਾਂਟ ਦੀ ਚੰਗੇ ਢੰਗ ਨਾਲ ਵਰਤੋਂ ਕੀਤੀ ਜਾਵੇ।

Leave a Reply

Your email address will not be published. Required fields are marked *

Visitor : Visitor