Visitor : Visitor
,

ਟਰੈਕਟਰ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਹੋਈ ਮੌਤ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਸੁਲਤਾਨਪੁਰ ਲੋਧੀ, 30 ਅਕਤੂਬਰ 2022 : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਪੈਦਲ ਯਾਤਰਾ ਸੁਲਤਾਨਪੁਰ ਲੋਧੀ ਆ ਰਹੀ ਸੀ। ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਸੁਲਤਾਨਪੁਰ ਲੋਧੀ, 30 ਅਕਤੂਬਰ 2022 : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਪੈਦਲ ਯਾਤਰਾ ਸੁਲਤਾਨਪੁਰ ਲੋਧੀ ਆ ਰਹੀ ਸੀ। ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।

accident during prakash purab

ਪ੍ਰਾਪਤ ਜਾਣਕਾਰੀ ਅਨੁਸਾਰ ਪੈਦਲ ਯਾਤਰਾ ਦੌਰਾਨ ਪਿੰਡ ਕੜਾਲ ਕਲਾਂ ਨੇੜੇ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ। ਟਰੈਕਟਰ ਦੇ ਥੱਲੇ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮਨਮੋਹਨ ਸਿੰਘ ਨਿਵਾਸੀ ਔਜਲਾ ਫਾਟਕ ਨਵੀਂ ਆਬਾਦੀ ਗਲੀ ਨੰਬਰ 7 ਕਪੂਰਥਲਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ ਹੈ ਅਤੇ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਸੀ।

Leave a Reply

Your email address will not be published. Required fields are marked *

Visitor : Visitor