ਖਰੀਦ ਕੀਤੀ ਜਿਣਸ ਦੀ ਕਿਸਾਨਾਂ ਨੂੰ 406.06 ਕਰੋੜਰੁਪਏ ਦੀ ਅਦਾਇਗੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 30 ਅਕਤੂਬਰ 2022 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,93,662 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,66,149 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 94885 ਮੀਟਰਕ ਟਨ, ਮਾਰਕਫੈਡ ਵੱਲੋਂ 75475, ਪਨਸਪ ਵੱਲੋਂ 59321 ਅਤੇ ਵੇਅਰਹਾਊਸ ਵੱਲੋਂ 36214 ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 254 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਹੁਣ ਤੱਕ 406.06 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਖਰੀਦ ਕੀਤੀ ਜਿਣਸ ਦੀ 143.81 ਕਰੋੜ ਰੁਪਏ, ਮਾਰਕਫੈਡ ਵੱਲੋਂ 116.66, ਪਨਸਪ ਵੱਲੋਂ 89.15 ਅਤੇ ਵੇਅਰ ਹਾਊਸ ਵੱਲੋਂ 56.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਊਂਕਿ ਇਸ ਨਾਲ ਫਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ।











