ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਬਠਿੰਡਾ, 31 ਅਕਤੂਬਰ 2022 : ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਦੀ ਸਰਪ੍ਰਸਤੀ ਵਿੱਚ ਸਰਕਾਰੀ ਹਾਈ ਸਕੂਲ ਘਨੱਈਆ ਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ । ਇਸ ਵਿੱਚ ਮੁੱਖ ਮਹਿਮਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਸ਼ਿਰਕਤ ਕੀਤੀ।
ਛੇਵੀਂ ਤੋਂ ਅੱਠਵੀਂ ਜਮਾਤ ਵਿੱਚ ਵੰਸ਼ ਗਰਗ ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਨੇ ਪਹਿਲਾ, ਗਗਨਦੀਪ ਸਿੰਘ ਸਰਕਾਰੀ ਹਾਈ ਸਕੂਲ, ਚੱਠੇਵਾਲਾ ਨੇ ਦੂਜਾ,ਨੂਰ ਸਰਕਾਰੀ ਮਿਡਲ ਸਕੂਲ,ਸੈਣੇਵਾਲਾ ਨੇ ਤੀਜਾ, ਨੌਵੀਂ ਅਤੇ ਦਸਵੀਂ ਵਿੱਚ ਸੁਖਚੈਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ ਨੇ ਪਹਿਲਾ, ਜਸਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਨੇਹੀਆ ਵਾਲਾ ਨੇ ਦੂਜਾ,ਗੁਲਾਬ ਦੀਨ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜੱਜਮੈਟ ਦੀ ਭੂਮਿਕਾ ਲੈਕਚਰਾਰ ਇਕਬਾਲ ਸਿੰਘ ਗੁਰਬਿੰਦਰ ਸਿੰਘ, ਅਮਨਪ੍ਰੀਤ ਕੌਰ ਵਲੋਂ ਨਿਭਾਈ ਗਈ।ਇਸ ਮੌਕੇ ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਮਨਦੀਪ ਕੌਰ ਅਤੇ ਬਲਵਿੰਦਰ ਸਿੰਘ ਬਾਘਾ ਹਾਜ਼ਰ ਸਨ।

