Visitor : Visitor
,

ਭੰਗੜਾ ਪਾਰਟੀ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, 1 ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਗਾ: ਮੋਗਾ ਬਰਨਾਲਾ ਹਾਈਵੇਅ ’ਤੇ ਪਿੰਡ ਬੁੱਟਰ ਨੇੜੇ ਖੜ੍ਹੇ ਟਰੱਕ ਨਾਲ ਭੰਗੜਾ ਪਾਰਟੀ ਦੀ ਇਨੋਵਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 1 ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਨੌਜਵਾਨਾਂ ਸਮੇਤ 1 ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਮੋਗਾ: ਮੋਗਾ ਬਰਨਾਲਾ ਹਾਈਵੇਅ ’ਤੇ ਪਿੰਡ ਬੁੱਟਰ ਨੇੜੇ ਖੜ੍ਹੇ ਟਰੱਕ ਨਾਲ ਭੰਗੜਾ ਪਾਰਟੀ ਦੀ ਇਨੋਵਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 1 ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਨੌਜਵਾਨਾਂ ਸਮੇਤ 1 ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।

ਜਾਣਕਾਰੀ ਅਨੁਸਾਰ ਵਿਆਹ ਸਮਾਗਮ ‘ਚ ਪ੍ਰੋਗਰਾਮ ਕਰਕੇ ਵਾਪਸ ਆ ਰਹੀ ਭੰਗੜਾ ਟੀਮ ਦੀ ਇਨੋਵਾ ਕਾਰ ਸੰਤੁਲਨ ਵਿਗੜਨ ਕਾਰਨ ਪਿੰਡ ਬੁੱਟਰ ਨੇੜੇ ਪੰਪ ਕੋਲ ਖੜ੍ਹੀ ਝੋਨੇ ਦੀ ਭਰੀ ਟਰਾਲੀ ਨਾਲ ਟਕਰਾ ਗਈ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ।

ਦੂਜੇ ਪਾਸੇ ਜਦੋਂ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਕਲਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 6 ਨੌਜਵਾਨ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 2 ਗੰਭੀਰ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor