Visitor : Visitor

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੀਤਾ ਮੁਅੱਤਲ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ– ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਹੋਈ। ਅੱਜ ਕਮੇਟੀ ਦੀ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਬੀਬੀ ਜਗੀਰ ਕੌਰ ਅਤੇ ਜਗਮੀਤ ਬਰਾੜ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ  ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਕਾਲੀ ਦਲ ਨੇ ਬੀਬੀ ਜਗੀਰ ਕੌਰ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ– ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਹੋਈ। ਅੱਜ ਕਮੇਟੀ ਦੀ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਬੀਬੀ ਜਗੀਰ ਕੌਰ ਅਤੇ ਜਗਮੀਤ ਬਰਾੜ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ  ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ 48 ਘੰਟਿਆਂ ਦਾ ਸਮਾਂ ਦਿੱਤਾ ਤੇ ਜੇਕਰ ਬੀਬੀ ਜਗੀਰ ਕੌਰ ਫ਼ਿਰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਗੇ ਤਾਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇਗਾ।  ਬੀਬੀ ਜਗੀਰ ਕੌਰ ਦੀਆਂ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਸਨ, ਕੁਝ ਆਗੂਆਂ ਨੇ ਸਾਡੀ ਕਮੇਟੀ ਨੂੰ ਸ਼ਿਕਾਇਤ ਕੀਤੀ ਸੀ ਕਿ ਬੀਬੀ ਜਗੀਰ ਕੌਰ ਉਨ੍ਹਾਂ ‘ਤੇ ਵੋਟਾਂ ਲਈ ਦਬਾਅ ਪਾ ਰਹੀ ਹੈ।

Leave a Reply

Your email address will not be published. Required fields are marked *

Visitor : Visitor