ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਸ਼ਹਿਣਾ : ਪਿੰਡ ਕੈਰੇ ਵਿਖੇ ਕਿਸਾਨ ਬਲਵੀਰ ਸਿੰਘ ਢਿੱਲੋਂ (49) ਨੇ ਸਿਰ ਚੜ੍ਹੇ ਕਾਰਨ ਖੁਦਕੁਸ਼ੀ ਕਰ ਲਈ। ਕਿਸਾਨ ਬਲਵੀਰ ਸਿੰਘ ਠੇਕੇ ’ਤੇ ਜ਼ਮੀਨ ਲੈ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ ਪਰ ਕਰਜ਼ਾ ਨਾ ਦੇਣ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਬਲਵੀਰ ਸਿੰਘ ਢਿੱਲੋਂ ਦੇ ਪੁੱਤਰ ਅਮਰੀਕ ਸਿੰਘ ਢਿੱਲੋਂ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਕਿਸਾਨ ਬਲਵੀਰ ਸਿੰਘ ਨੇ ਮੰਗਲਵਾਰ ਰਾਤ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੋਂ ਇਲਾਵਾ ਪਿੰਡ ਦੇ ਵੱਖ-ਵੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਰਿਵਾਰ ਸਿਰ ਸਰਕਾਰੀ, ਗੈਰ ਸਰਕਾਰੀ ਸਮੁੱਚਾ ਕਰਜ਼ਾ ਮਾਫ ਕਰਕੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਵਿੱਤੀ ਸਹਾਇਤ ਦਿੱਤੀ ਜਾਵੇ ਤਾਂ ਕਿ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ

