ਘਰ-ਘਰ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇਕੀਤਾ ਜਾਵੇਗਾ ਜਾਗਰੂਕ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 3 ਨਵੰਬਰ 2022 : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਨਵੰਬਰ, 2022 ਤੱਕ ‘ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕ ਸ਼ਸ਼ਕਤੀਕਰਨ (Empowerment of Citigens through Legal Awareness & Outreach) ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਮਾਨਸਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਵੱਲੋਂ ਸੈਮੀਨਾਰਾਂ ਲਈ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੌਮੀ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ, ਮਾਨਸਾ, ਬਾਲ ਸੁਰੱਖਿਆ ਅਫਸਰ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ, ਲੀਗਲ ਲਿਟਰੇਸੀ ਕਲੱਬ, ਸਮੂਹ ਸਰਪੰਚ , ਐਮ.ਸੀ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਘਰ ਘਰ ਤੱਕ ਪਹੁੰਚ ਕਰਕੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾਂ ਤਾਂ ਜੋ ਕੋਈ ਵੀ ਵਿਅਕਤੀ ਨਿਆਂ ਜਾਂ ਇਸ ਮਹਿਕਮੇ ਦੁਆਰਾ ਦਿੱਤੀਆਂ ਜਾਂਦੀਆਂ ਵੱਖ ਵੱਖ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਪੈਨਲ ਵਕੀਲ ਮਿਸ. ਬਲਵੀਰ ਕੌਰ, ਗਗਨਦੀਪ ਸਿੰਘ ਚਹਿਲ, ਰਿਟੇਨਰ ਵਕੀਲ ਰਿਤੇਸ਼ ਸਿੰਗਲਾ, ਹਰਮਨਜੀਤ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

