ਬਿਊਰੋ ‘ ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ ਵਿੱਚ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ‘ਤੇ ਬੈਠੇ ਨੇਤਾ ਸੁਧੀਰ ਸੂਰੀ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਮਗਰੋਂ ਸ਼ਿਵ ਸੈਨਾ ਭੜਕ ਉਠੀ ਹੈ। ਸ਼ਿਵ ਸੈਨਾ ਨੇ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਥੇ ਹੀ ਆਗੂ ਦੀ ਮੌਤ ਮਗਰੋਂ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ, ਉਥੇ ਹੀ ਲੁਧਿਆਣਾ ਵਿੱਚ ਵੀ ਚੱਕਾ ਜਾਮ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਸੰਦੀਪ ਸਿੰਘ ਨਾਂ ਦੇ ਇਸ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਸਾਹਮਣੇ ਇਹ ਕਤਲ ਹੋਇਆ, ਇਸ ਕਰਕੇ ਪ੍ਰਸ਼ਾਸਨ ਤੇ ਅਧਿਕਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਦੱਸ ਦੇਈਏ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦਾ ਬਹੁਤ ਬੋਲਬਾਲਾ ਹੈ। ਪਾਰਟੀ ਵਿੱਚ ਆਪਣੇ ਲੀਡਰ ਦੀ ਮੌਤ ਮਗਰੋਂ ਗੁੱਸਾ ਫੈਲਿਆ ਹੋਇਆ ਹੈ। ਇਸ ਨਾਲ ਪੰਜਾਬ ਦੇ ਹਾਲਾਤ ਵੀ ਵਿਗੜਨ ਦਾ ਡਰ ਹੈ।

