ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 5 ਨਵੰਬਰ 2022 : ਐੱਸਐੱਸਪੀ ਮਾਨਸਾ ਸ੍ਰੀ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਭੀਖੀ ਦੇ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਰਾਣੀ ਕੌਰ ਪਤਨੀ ਚਿਮਨ ਲਾਲ ਵਾਸੀ ਭੀਖੀ ਅਤੇ ਗੁਰਮੇਲ ਕੌਰ ਉਰਫ ਮੇਲੋ ਪਤਨੀ ਲੀਲਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 1600 ਨਸ਼ੀਲੀ ਗੋਲੀਆਂ ਬਰਾਮਦ ਹੋਣ ਤੇ ਉਹਨਾ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਸੀ.ਆਈ.ਏ ਸਟਾਫ ਮਾਨਸਾ ਦੇ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕੁਲਦੀਪ ਸਿੰਘ ਉਰਫ ਮਾਣਕ ਪੁੱਤਰ ਦਰਸ਼ਨ ਸਿੰਘ ਵਾਸੀ ਬਹਿਮਣ ਜੱਸਾ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ 600 ਨਸ਼ੀਲੀ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

ਸੀ.ਆਈ.ਏ ਸਟਾਫ ਦੇ ਹੀ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਰਿੰਪੀ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਹਿਮਣ ਜੱਸਾ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ 500 ਨਸ਼ੀਲੀ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

ਥਾਣਾ ਸਦਰ ਮਾਨਸਾ ਦੇ ਥਾਣੇਦਾਰ ਬੋਘਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੁਖਵੀਰ ਕੌਰ ਪਤਨੀ ਗੋਰਖਾ ਸਿੰਘ ਵਾਸੀ ਮੂਸਾ ਨੂੰ ਕਾਬੂ ਕਰਕੇ 60 ਨਸ਼ੀਲੀ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
