ਬਿਊਰੋ ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।











