Visitor : Visitor

ਕੋਟਕਪੂਰਾ ‘ਚ ਡੇਰਾ ਪ੍ਰੇਮੀ ਦਾ ਕਤਲ ਮਾਮਲਾ, ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਦੇ ਘਰ ਮਾਰਿਆ ਛਾਪਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਫਰੀਦਕੋਟ : ਪੰਜਾਬ ਦੇ ਫਰੀਦਕੋਟਜ਼ਿਲ੍ਹੇ ‘ਚ ਬੀਤੇ ਦਿਨ ਸਵੇਰੇ ਕੁਝ ਅਣਪਛਾਤੇ ਹਮਲਾਵਰਾਂ ਨੇ 2015 ਦੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਸਮਰਥਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ‘ਚ ਹੁਣ ਪੁਲਿਸ ਨੇ ਸ਼ਹਿਰ ‘ਚ ਸ਼ੱਕੀ ਨੌਜਵਾਨਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸਾਦਿਕ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਫਰੀਦਕੋਟ : ਪੰਜਾਬ ਦੇ ਫਰੀਦਕੋਟਜ਼ਿਲ੍ਹੇ ‘ਚ ਬੀਤੇ ਦਿਨ ਸਵੇਰੇ ਕੁਝ ਅਣਪਛਾਤੇ ਹਮਲਾਵਰਾਂ ਨੇ 2015 ਦੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਸਮਰਥਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ‘ਚ ਹੁਣ ਪੁਲਿਸ ਨੇ ਸ਼ਹਿਰ ‘ਚ ਸ਼ੱਕੀ ਨੌਜਵਾਨਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸਾਦਿਕ ਰੋਡ ’ਤੇ ਰਹਿੰਦੇ ਭੁਪਿੰਦਰ ਸਿੰਘ ਗੋਲਡੀ ਅਤੇ ਮਨਪ੍ਰੀਤ ਸਿੰਘ ਮਨੀ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਪਿਛਲੇ 5 ਦਿਨਾਂ ਤੋਂ ਲਾਪਤਾ ਹਨ ਅਤੇ ਨਸ਼ੇ ਦੇ ਆਦੀ ਹਨ, ਜਿਨ੍ਹਾਂ ਵਿੱਚੋਂ ਗੋਲਡੀ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਹ ਚਾਰ-ਪੰਜ ਦਿਨਾਂ ਤੋਂ ਘਰ ਨਹੀਂ ਅਤੇ ਉਨ੍ਹਾਂ ਦਾ ਲੜਕਾ ਮਜ਼ਦੂਰੀ ਕਰਦਾ ਹੈ। ਪੁਲਿਸ ਸਾਨੂੰ ਬੇਵਜ੍ਹਾ ਤੰਗ ਨਾ ਕਰੇ, ਜੇਕਰ ਉਸਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਉਸਨੂੰ ਉਸਦੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਪੁਲਿਸ ਨੇ ਉਸ ਦੇ ਘਰੋਂ ਮੋਬਾਈਲ ਆਦਿ ਖੋਹ ਲਿਆ ਹੈ।

ਦੂਜੇ ਪਾਸੇ ਮਨਪ੍ਰੀਤ ਸਿੰਘ ਉਰਫ਼ ਮਨੀ ਦੀ ਮਾਤਾ ਨਸੀਬ ਕੌਰ ਨੇ ਦੱਸਿਆP ਕਿ ਪੁਲਿਸ ਸਾਡੇ ਘਰ ਆਈ ਸੀ ਅਤੇ ਸਾਡੇ ਲੜਕੇ ਨੂੰ ਨਸ਼ੇ ਦਾ ਆਦੀ ਹੋਣ ਕਰਕੇ ਅਸੀਂ ਪਹਿਲਾਂ ਹੀ ਘਰੋਂ ਕੱਢ ਦਿੱਤਾ ਹੈ। ਮਨਪ੍ਰੀਤ ਦੇ ਪਿਤਾ ਦਿਲ ਦੇ ਮਰੀਜ਼ ਹਨ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਚਾਰ-ਪੰਜ ਦਿਨਾਂ ਤੋਂ ਘਰ ਨਹੀਂ ਆਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਘਟਨਾ ‘ਚ ਅਹਿਮ ਸੁਰਾਗ ਮਿਲੇ ਹਨ ਅਤੇ ਪੁਲਿਸ ਨੇ ਗੋਲੀਬਾਰੀ ਕਰਨ ਵਾਲਿਆਂ ਦਾ ਸਥਾਨਕ ਕਨੈਕਸ਼ਨ ਹਾਸਲ ਕਰ ਲਿਆ ਹੈ।

Leave a Reply

Your email address will not be published. Required fields are marked *

Visitor : Visitor