Visitor : Visitor
,

ਨਸ਼ਿਆਂ ਦੇ 2 ਮੁਕੱਦਮਿਆਂ ਵਿੱਚ 3 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ  

15 ਗ੍ਰਾਮ ਹੈਰੋਇਨ  ਅਤੇ 96 ਬੋਤਲਾ ਸ਼ਰਾਬ ਠੇਕਾ ਹਰਿਆਣਾ ਸਮੇਤ ਸਪਲੈਡਰ ਮੋਟਰਸਾਈਕਲ ਬਰਾਮਦ  ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 11 ਨਵੰਬਰ 2022 : ਐੱਸਐੱਸਪੀ ਮਾਨਸਾ ਸ੍ਰੀ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਸੀ.ਆਈ.ਸਟਾਫ ਮਾਨਸਾ ਦੇ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸਿਮਰਜੀਤ ਸਿੰਘ ਉਰਫ ਪਿ੍ੰਸ ਪੁੱਤਰ…

15 ਗ੍ਰਾਮ ਹੈਰੋਇਨ  ਅਤੇ 96 ਬੋਤਲਾ ਸ਼ਰਾਬ ਠੇਕਾ ਹਰਿਆਣਾ ਸਮੇਤ ਸਪਲੈਡਰ ਮੋਟਰਸਾਈਕਲ ਬਰਾਮਦ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 11 ਨਵੰਬਰ 2022 : ਐੱਸਐੱਸਪੀ ਮਾਨਸਾ ਸ੍ਰੀ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਸੀ.ਆਈ.ਸਟਾਫ ਮਾਨਸਾ ਦੇ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸਿਮਰਜੀਤ ਸਿੰਘ ਉਰਫ ਪਿ੍ੰਸ ਪੁੱਤਰ ਸਤਵੰਤ ਸਿੰਘ ਵਾਸੀ ਕੱਲੋ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । 

ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੰਜੂ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀ ਵਾਰਡ ਨੰਬਰ 18 ਅਤੇ ਸੋਨੀ ਪੁੱਤਰ ਕਰਨੈਲ ਸਿੰਘ ਵਾਸੀ ਵਾਰਡ ਨੰਬਰ 15 ਭੱਠਾ ਬਸਤੀ ਬੁਢਲਾਡਾ ਨੂੰ ਕਾਬੂ ਕਰਕੇ 96 ਬੋਤਲਾ ਠੇਕਾ ਸ਼ਰਾਬ ਦੇਸੀ ਸ਼ਹਿਨਾਈ (ਹਰਿਆਣਾ) ਸਮੇਤ ਮੋਟਰਸਾਈਕਲ ਹੀਰੋ ਸਪਲੈੰਡਰ ਬਰਾਮਦ ਹੋਣ ਤੇ ਉਹਨਾ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *

Visitor : Visitor