Visitor : Visitor

ਦਿੱਲੀ ਸ਼ਰਾਬ ਘੁਟਾਲੇ ‘ਚ ਹੋਇਆ ਵੱਡਾ ਖੁਲਾਸਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਤਿੱਖਾ ਹਮਲਾ ਕੀਤਾ ਹੈ। ਪ੍ਰੈੱਸ ਕਾਨਫਰੰਸ ‘ਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਦੀਆਂ ਪਰਤਾਂ ਬੇਨਕਾਬ ਹੋ ਰਹੀਆਂ ਹਨ। ‘ਆਪ’ ਸਭ ਤੋਂ ਭ੍ਰਿਸ਼ਟ ਪਾਰਟੀ ਹੈ। ਡਿਜੀਟਲ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਤਿੱਖਾ ਹਮਲਾ ਕੀਤਾ ਹੈ। ਪ੍ਰੈੱਸ ਕਾਨਫਰੰਸ ‘ਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਦੇ ਸ਼ਰਾਬ ਘੁਟਾਲੇ ਦੀਆਂ ਪਰਤਾਂ ਬੇਨਕਾਬ ਹੋ ਰਹੀਆਂ ਹਨ। ‘ਆਪ’ ਸਭ ਤੋਂ ਭ੍ਰਿਸ਼ਟ ਪਾਰਟੀ ਹੈ। ਡਿਜੀਟਲ ਸਬੂਤਾਂ ਨਾਲ ਛੇੜਛਾੜ ਕੀਤੀ ਗਈ ਹੈ। ਸਬੂਤ ਨਸ਼ਟ ਕਰਨ ਲਈ 140 ਮੋਬਾਈਲ ਫੋਨ ਬਦਲੇ ਗਏ ਹਨ। ਸਿਸੋਦੀਆ ਦੀ ਟੀਮ ਨੇ ਘਪਲਾ ਕੀਤਾ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਆਬਕਾਰੀ ਘੁਟਾਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਸ਼ਰਾਬ ਘੁਟਾਲੇ ਵਿੱਚ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ। ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਰਥ ਰੈਡੀ ਦੀ ਰਿਮਾਂਡ ਕਾਪੀ ਨਾਲ ਖੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਕਰੀਬ 140 ਫੋਨ ਨਸ਼ਟ ਕਰ ਦਿੱਤੇ ਤਾਂ ਜੋ ਸਬੂਤ ਮਿਟਾਏ ਜਾ ਸਕਣ। ਸਰਤ ਰੈਡੀ ਅਤੇ ਹੋਰ ਗ੍ਰਿਫ਼ਤਾਰ ਮੁਲਜ਼ਮ ਵਿਨੈ ਬਾਬੂ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।

Leave a Reply

Your email address will not be published. Required fields are marked *

Visitor : Visitor