ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 12 ਨਵੰਬਰ 2022 : ਸੁਧੀਰ ਸੂਰੀ ਕਤਲ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਪੁਲਿਸ ਕਮਿਸ਼ਨਰੇਟ ਜਲਦ ਹੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰ ਸਕਦੇ ਹਨ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੁਲਿਸ ਦੀਆਂ ਕਮੀਆਂ ਵੀ ਸਾਹਮਣੇ ਆ ਗਈਆਂ ਹਨ। ਇਸ ਦੇ ਨਾਲ ਹੀ ਮੁਲਜ਼ਮ ਸੰਦੀਪ ਦਾ 7 ਦਿਨ ਦਾ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ ਅਤੇ ਪੁਲੀਸ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ।
ਐਸਆਈਟੀ ਦੀ ਮੁੱਢਲੀ ਜਾਂਚ ਵਿੱਚ ਕੁਝ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਪੁਲਿਸ ਦੀਆਂ ਗਲਤੀਆਂ ਸਾਫ਼ ਨਜ਼ਰ ਆ ਰਹੀਆਂ ਹਨ। ਇੰਨਾ ਹੀ ਨਹੀਂ ਪਰਿਵਾਰ ਵਾਲੇ ਕਤਲ ਵਾਲੇ ਦਿਨ ਤੋਂ ਹੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

