Visitor : Visitor
,

ਗੁਰਦਾਸਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਗੁਰਦਾਸਪੁਰ : ਸ੍ਰੀ ਹਰਗੋਬਿੰਦਪੁਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਡਾ ਤਿੱਬੜ ‘ਚ ਇਕ ਮੋਟਰਸਾਈਕਲ ਦਾ ਅਗਲਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੌਰਾਨ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਗੁਰਦਾਸਪੁਰ : ਸ੍ਰੀ ਹਰਗੋਬਿੰਦਪੁਰ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਡਾ ਤਿੱਬੜ ‘ਚ ਇਕ ਮੋਟਰਸਾਈਕਲ ਦਾ ਅਗਲਾ ਟਾਇਰ ਫਟਣ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਅਲਾਵਲਪੁਰ ਜ਼ਿਲ੍ਹਾ ਗੁਰਦਾਸਪੁਰ  ਵਾਪਸ ਆਪਣੇ ਪਿੰਡ ਅਲਾਵਲਪੁਰ ਆ ਰਿਹਾ ਸੀ। ਜਦੋਂ ਉਹ ਅੱਡਾ ਤਿੱਬੜ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਅਗਲਾ ਟਾਇਰ ਫਟ ਗਿਆ ਅਤੇ ਸਾਹਮਣੇ ਤੋਂ ਆ ਰਹੇ ਬੁਲੇਟ ਨਾਲ ਉਸ ਦਾ ਮੋਟਰਸਾਈਕਲ ਨਾਲ ਟਕਰਾ ਗਿਆ।

ਇਸ ਦੌਰਾਨ ਹਰਜੀਤ ਸਿੰਘ ਅਤੇ ਬੁਲੇਟ ਮੋਟਰਸਾਈਕਲ ਚਾਲਕ ਰਵੀ ਕੁਮਾਰ ਪੁੱਤਰ ਸੁਖਦੇਵ ਮਸੀਹ ਵਾਸੀ ਬੱਬੇਹਾਲੀ ਦੀ ਮੌਤ ਹੋ ਗਈ। ਹਾਦਸੇ ਦੌਰਾਨ ਉਸ ਦਾ ਤੀਜਾ ਸਾਥੀ ਰਾਜਨ ਪੁੱਤਰ ਲਾਲੀ ਵਾਸੀ ਬੱਬੇਹਾਲੀ ਜ਼ਖ਼ਮੀ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਗੁਰਦਾਸਪੁਰ ਦੇ ਹਸਪਤਾਲ ਪਹੁੰਚਾਇਆ ਅਤੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ।

Leave a Reply

Your email address will not be published. Required fields are marked *

Visitor : Visitor