Visitor : Visitor

ਵਿਜੀਲੈਂਸ ਵੱਲੋਂ SHO ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਵਿਜੀਲੈਂਸ ਬਿਊਰੋ ਪੰਜਾਬ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੇ ਮੁਖੀ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਉੂਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਵਿਜੀਲੈਂਸ ਬਿਊਰੋ ਪੰਜਾਬ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੇ ਮੁਖੀ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਉੂਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲ੍ਹਾ ਫਿਰੋਜ਼ਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਦੀਵਾਲੀ ਉਤੇ ‘ਆਪ’ ਵਿਧਾਇਕ ਦੀ ਫਲੈਕਸ ਲਾਉਣ ਨੂੰ ਲੈ ਕੇ ਇੱਕ ਔਰਤ ਨਾਲ ਧੱਕਾਮੁੱਕੀ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਇਹ ਐਸ.ਐਚ.ਓ. ਕਾਫੀ ਚਰਚਾ ‘ਚ ਰਿਹਾ ਸੀ। ਜਾਣਕਾਰੀ ਮੁਤਾਬਕ ਕਾਫੀ ਸ਼ਿਕਾਇਤਾਂ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *

Visitor : Visitor