Visitor : Visitor

ਮੂਸੇਵਾਲਾ ਦੇ ਮਾਤਾ-ਪਿਤਾ ਨੇ ਮੰਤਰੀ ਬੈਂਸ ਨਾਲ ਮਿਲਕੇ ਪਿੰਡ ਦੇ ਸਕੂਲ ‘ਚ 9 ਖਾਲੀ ਅਹੁਦੇ ਭਰਨ ਦੀ ਕੀਤੀ ਮੰਗ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿੱਚ ਸਟਾਫ ਦੀ ਭਾਰੀ ਕਮੀ ਨੂੰ ਲੈ ਕੇ  ਮੂਸੇਵਾਲਾ ਦੇ ਮਾਤਾ-ਪਿਤਾ ਨੇ  ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਤੇ ਇਨ੍ਹਾਂ ਖਾਲੀ ਅਹੁਦਿਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮੂਸਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਸਣੇ 9…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿੱਚ ਸਟਾਫ ਦੀ ਭਾਰੀ ਕਮੀ ਨੂੰ ਲੈ ਕੇ  ਮੂਸੇਵਾਲਾ ਦੇ ਮਾਤਾ-ਪਿਤਾ ਨੇ  ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਤੇ ਇਨ੍ਹਾਂ ਖਾਲੀ ਅਹੁਦਿਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਮੂਸਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਸਣੇ 9 ਅਹੁਦੇ ਖਾਲੀ ਹਨ ਜਿਸ ਵਿਚ ਪ੍ਰਿੰਸੀਪਲ, ਅੰਗਰੇਜ਼ੀ ਲੈਕਚਰਾਰ, ਇਤਿਹਾਸ ਲੈਕਚਰਾਰ, ਪੋਲਿਟੀਕਲ ਸਾਇੰਸ ਲੈਕਚਰਾਰ, ਪੰਜਾਬੀ ਲੈਚਰਰਾਰ, ਡੀਪੀ ਮਾਸਟਰ, ਲਾਇਬ੍ਰੇਰੀਅਨ, ਰੇਸਟੋਰਰ, ਮਾਲੀ ਸਣੇ ਚੌਕੀਦਾਰ ਦੇ ਅਹੁਦੇ ਖਾਲੀ ਹਨ।

ਇਸ ਮੰਗ ਪੱਤਰ ਵਿਚ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਹ ਦੇਖਿਆ ਗਿਆ ਹੈ ਕਿ ਇਸ ਸਕੂਲ ਦੇ 6 ਹੋਰ ਟੀਚਰ ਬਦਲੀ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਹੁੰਦੀ ਹੈ ਤਾਂ ਉਸ ਦੀ ਥਾਂ ’ਤੇ ਤੁਰੰਤ ਅਧਿਆਪਕ ਤਾਇਨਾਤ ਕੀਤਾ ਜਾਵੇ।

Leave a Reply

Your email address will not be published. Required fields are marked *

Visitor : Visitor