Visitor : Visitor
,

ਸਮਾਣਾ : ਕਾਰ-ਟਰਾਲੀ ਦੀ ਜ਼ਬਰਦਸਤ ਟੱਕਰ ‘ਚ 2 ਸਕੇ ਭਰਾਵਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਸਮਾਣਾ : ਸਮਾਣਾ ਦੇ ਨੇੜਲੇ ਪਿੰਡ ਮੁਰਾਦਪੁਰਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਤਿੰਨ ਸਾਥੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਏ। ਟੱਕਰ ਕਿੰਨੀ ਕੁ ਜ਼ਬਰਦਸਤ ਸੀ, ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਾਇਆ ਜਾ ਸਕਦਾ ਹੈ। ਗੱਡੀ ਦੇ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਸਮਾਣਾ : ਸਮਾਣਾ ਦੇ ਨੇੜਲੇ ਪਿੰਡ ਮੁਰਾਦਪੁਰਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਤਿੰਨ ਸਾਥੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਏ। ਟੱਕਰ ਕਿੰਨੀ ਕੁ ਜ਼ਬਰਦਸਤ ਸੀ, ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਾਇਆ ਜਾ ਸਕਦਾ ਹੈ। ਗੱਡੀ ਦੇ ਟੱਕਰ ਨਾਲ ਪਰਖੱਚੇ ਉੱਡ ਗਏ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪਟਿਆਲਾ ਤੋ ਪਿੰਡ ਮੁਰਾਦਪੁਰਾ ਆ ਰਹੀ ਸਵਿਫਟ ਗੱਡੀ ਨੰਬਰ PB-DA 9546 ਜਿਸ ‘ਚ ਜਸਪਾਲ ਸਿੰਘ (24) ਚੰਨੀ ਰਾਮ (20) ਪਿੰਡ ਮੁਰਾਦਪੁਰਾ ਵਾਸੀ ਸਵਾਰ ਹੋ ਕੇ ਆ ਰਹੇ ਸਨ, ਸੜਕ ਦੇ ਕੰਢੇ ਖੜ੍ਹੀ ਟਰਾਲੀ ਨਾਲ ਟੱਕਰਾ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਮ ਤੋੜ ਦਿੱਤਾ।

ਕਾਰ ਵਿੱਚ ਸਵਾਰ ਤਿੰਨ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਮ੍ਰਿਤਕਾਂ ਦਾ ਸਮਾਣਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਹ ਸਾਰੇ ਨੌਜਵਾਨ ਪਟਿਆਲਾ ਤੋਂ ਪਿੰਡ ਮੁਰਾਦਪੁਰਾ ਵਿਖੇ ਆ ਰਹੇ ਸਨ ਕਿ ਇਨ੍ਹਾਂ ਦਾ ਰਸਤੇ ਵਿਚ ਐਕਸੀਡੈਂਟ ਹੋ ਗਿਆ।

Leave a Reply

Your email address will not be published. Required fields are marked *

Visitor : Visitor