Visitor : Visitor

ASI ਤੇ ਡਰਾਈਵਰ ਨੂੰ 80,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਬਿਊਰੋ, ਪ੍ਰਾਈਮ ਪੋਸਟ  ਪੰਜਾਬ  ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਇਕ ਸਹਾਇਕ ਸਬ ਇੰਸਪੈਕਟਰ ਤੇ ਡਰਾਈਵਰ ਨੂੰ 80,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਜਨਕਪੁਰੀ ਵਾਸੀ ਕੈਲਾਸ਼ ਕੁਮਾਰ ਦੀ…

ਬਿਊਰੋ, ਪ੍ਰਾਈਮ ਪੋਸਟ  ਪੰਜਾਬ 

ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਇਕ ਸਹਾਇਕ ਸਬ ਇੰਸਪੈਕਟਰ ਤੇ ਡਰਾਈਵਰ ਨੂੰ 80,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਜਨਕਪੁਰੀ ਵਾਸੀ ਕੈਲਾਸ਼ ਕੁਮਾਰ ਦੀ ਸ਼ਿਕਾਇਤ ‘ਤੇ ਮੋਹਾਲੀ ਵਿੱਚ ਤਾਇਨਾਤ ਦੋਸ਼ੀ ਏਐੱਸਆਈ ਗੁਰਜਿੰਦਰ ਸਿੰਘ ਤੇ ਡਰਾਈਵਰ ਪੀਯੂਸ਼ ਆਨੰਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੇਰਵਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਕਤ ਪੁਲਿਸ ਅਧਿਕਾਰੀ ਤੇ ਡਰਾਈਵਰ ਅੰਤਰਰਾਜੀ ਚੈਕ ਪੋਸਟ, ਸ਼ੰਭੂ ਪਟਿਆਲਾ ਜ਼ਿਲ੍ਹੇ ਵਿੱਚ ਪ੍ਰਵੇਸ਼ ਟੈਕਸਾਂ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਕਬਾੜ ਨਾਲ ਲੱਦੇ ਆਪਣੇ ਵਾਹਨਾਂ ਨੂੰ ਇਜਾਜ਼ਤ ਦੇਣ ਲਈ 80,000 ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਡਰਾਈਵਰ ਸਣੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 80000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ। ਦੋਸ਼ੀ ਪੁਲਿਸ ਅਧਿਕਾਰੀ ਤੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

Visitor : Visitor