ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 19 ਨਵੰਬਰ 2022 : ਭਾਰਤ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਗੈਂਗਸਟਰ ਅਤੇ ਅੱਤਵਾਦੀ ਹਰਿੰਦਰ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਪਾਕਿਸਤਾਨ ਵਿੱਚ ਬੈਠਾ ਹਰਿੰਦਰ ਰਿੰਦਾ ਪੰਜਾਬ ਵਿੱਚ ਵੱਖ ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਲੋੜੀਂਦਾ ਸੀ। ਮੀਡੀਆ ਵਿੱਚ ਆਈਆਂ ਖਬਰਾਂ ਦੇ ਮੁਤਾਬਕ ਉਸਦੀ ਮੌਤ ਦਾ ਕਾਰਨ ਬਿਮਾਰੀ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ, ਹਸਪਤਾਲ ਵਿੱਚ ਇਲਾਜ ਦੌਰਾਨ ਉਸਤੀ ਮੌਤ ਹੋ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸਦੀ ਮੌਤ ਦਾ ਕਾਰਨ ਡਰੱਗ ਓਵਰਡੋਜ਼ ਨਾਲ ਹੋਈ ਹੈ। ਰਿੰਦਾ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਨਾਲ ਮਿਲ ਕੇ ਪੰਜਾਬ ਵਿੱਚ ਆਪਣੇ ਗੈਂਗ ਦੇ ਮੈਂਬਰਾਂ ਰਾਹੀਂ ਕਈ ਵਾਰਦਾਤਾਂ ਕੀਤੀਆਂ ਸਨ।

