ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਲੰਧਰ : ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਕੁੜੀਆਂ ਨੇ ਮਿਲ ਕੇ ਇੱਕ ਲੜਕੇ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਜਾਣਕਾਰੀ ਮੁਤਾਬਿਕ ਕੁੜੀਆਂ ਨੇ ਲੜਕੇ ਦਾ ਸਰੀਰਕ ਸ਼ੋਸ਼ਣ ਕੀਤਾ। ਜਦੋਂ ਉਨ੍ਹਾਂ ਦਾ ਮਨ ਭਰ ਗਿਆ ਤਾਂ ਉਹ ਉਸ ਨੂੰ ਛੱਡ ਕੇ ਭੱਜ ਗਈਆਂ ।
ਫੈਕਟਰੀ ਕਰਮਚਾਰੀ ਨੇ ਮੀਡਿਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਲੈਦਰ ਕੰਪਲੈਕਸ ਰੋਡ ‘ਤੇ ਐਤਵਾਰ ਰਾਤ ਨੂੰ ਕੰਮ ਤੋਂ ਘਰ ਪਰਤਦੇ ਸਮੇਂ ਇੱਕ ਕਾਰ ਵਿੱਚ ਚਾਰ ਲੜਕੀਆਂ ਨੇ ਉਸਨੂੰ ਅਗਵਾ ਕਰ ਲਿਆ। ਉਹ ਉਸ ਨੂੰ ਕਿਸੇ ਥਾਂ ‘ਤੇ ਲੈ ਗਏ ਅਤੇ ਉਸ ਨਾਲ ਸਮੂਹਿਕ ਸਰੀਰਕ ਸਬੰਧ ਬਣਾਏ। ਫੈਕਟਰੀ ਕਰਮਚਾਰੀ ਨੇ ਦੱਸਿਆ ਕਿ ਉਹ ਰਾਤ ਨੂੰ ਫੈਕਟਰੀ ‘ਚ ਡਿਊਟੀ ਖਤਮ ਕਰਕੇ ਘਰ ਵੱਲ ਨੂੰ ਜਾ ਰਿਹਾ ਸੀ। ਇਸੇ ਦੌਰਾਨ ਇਕ ਵੱਡੀ ਗੱਡੀ ਸੜਕ ‘ਤੇ ਉਸ ਦੇ ਨੇੜੇ ਆ ਕੇ ਰੁਕ ਗਈ। ਕਾਰ ਵਿੱਚ ਸਵਾਰ ਚਾਰ ਕੁੜੀਆਂ ਉਸ ਦਾ ਪਤਾ ਪੁੱਛਣ ਲੱਗੀਆਂ। ਉਹ ਪਤਾ ਦੱਸ ਰਿਹਾ ਸੀ, ਕੁਝ ਹੀ ਦੇਰ ਵਿਚ ਉਸ ਨੂੰ ਬੇਹੋਸ਼ ਕਰ ਦਿੱਤਾ ਅਤੇ ਕਾਰ ਵਿਚ ਬਿਠਾ ਕੇ ਕੀਤੇ ਹੋਰ ਲੈ ਗਏ।
ਨੌਜਵਾਨ ਨੇ ਦੱਸਿਆ ਕਿ ਚਾਰ ਲੜਕੀਆਂ ਦੀ ਉਮਰ 22 ਤੋਂ 23 ਸਾਲ ਦੇ ਵਿਚਕਾਰ ਸੀ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੂੰ ਬਿਨਾਂ ਕੱਪੜਿਆਂ ਦੇ ਰੱਸੀ ਨਾਲ ਬੰਨ੍ਹਿਆ ਹੋਇਆ ਸੀ। ਨੌਜਵਾਨ ਦਾ ਕਹਿਣਾ ਹੈ ਕਿ ਕੁੜੀਆਂ ਕਈ ਘੰਟੇ ਉਸ ਨਾਲ ਮਨਮਾਨੀ ਕਰਦੀਆਂ ਰਹੀਆਂ। ਸਵੇਰੇ 3 ਵਜੇ ਦੇ ਕਰੀਬ ਉਸ ਨੂੰ ਸੜਕ ‘ਤੇ ਛੱਡ ਦਿੱਤਾ। ਉਸ ਨੇ ਦੱਸਿਆ ਕਿ ਉਹ ਸ਼ਰਮ ਕਾਰਨ ਪੁਲਿਸ ਕੋਲ ਸ਼ਿਕਾਇਤ ਕਰਨ ਨਹੀਂ ਗਿਆ।

