ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ 9 ਵਜੇ ਪਹੁੰਚੇ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾਈ ਗਈ ਤੇ ਭਾਈ ਅੰਮ੍ਰਿਤਪਾਲ ਵੱਲੋਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਤੇ ਫਿਰ ਅਮ੍ਰਿਤਸਰ ਤੋਂ “ਖਾਲਸਾ ਵਹੀਰ ਯਾਤਰਾ” ਦੀ ਸ਼ੁਰੂਆਤ ਕੀਤੀ ਗਈ।
ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਕੇ ਗੁਰਦੁਆਰਾ ਨਾਨਕਸਰ ਸਾਹਿਬ ਜੰਡਿਆਲਾ ਗੁਰੂ ਵਿਖੇ ਪਹੁੰਚ ਰਿਹਾ ਹੈ ਤੇ ਉਨ੍ਹਾਂ ਦੇ ਸਵਾਗਤ ਲਈ ਮੁੱਖ ਸੇਵਾਦਾਰ ਬਾਬਾ ਬਿਬੇਕ ਸਿੰਘ ਵੱਲੋਂ ਵੱਡੇ ਪੱਧਰ ਤੇ ਤਿਆਰੀ ਕੀਤੀ ਜਾ ਰਹੀ ਹੈ ।
ਉਨ੍ਹਾਂ ਦਾ ਕਹਿਣਾ ਹੈ, ਕਿ ਖਾਲਸਾ ਵਹੀਰ ਯਾਤਰਾ ਦੇ 13 ਪੜਾਅ ਹੋਣਗੇ। ਜਿਸ ਦੌਰਾਨ ਭਾਰੀ ਗਿਣਤੀ ਚ ਸਮਰਥਕਾਂ ਦਾ ਹਜੂਮ ਇਕੱਠਾ ਹੋਇਆ ਹੈ, ਤੇ 13 ਵਾਂ ਪੜਾਅ ਅਮ੍ਰਿਤ ਸੰਚਾਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਹੀਰ ਯਾਤਰਾ ਪਹੁੰਚੇਗੀ।