Visitor : Visitor
,

ASI ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ASP ਨੇ ਕੀਤਾ ਗ੍ਰਿਫ਼ਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ: ਪੰਜਾਬ ਵਿੱਚ  ਰਿਸ਼ਵਤ ਲੈ ਰਹੇ ਅਧਿਕਾਰੀਆਂ ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਖੰਨਾ ਪੁਲਿਸ ਨੇ ASI ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ASP ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ: ਪੰਜਾਬ ਵਿੱਚ  ਰਿਸ਼ਵਤ ਲੈ ਰਹੇ ਅਧਿਕਾਰੀਆਂ ਦੇ ਮਾਮਲੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਖੰਨਾ ਪੁਲਿਸ ਨੇ ASI ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ASP ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ASP ਦਿਆਮਾ ਹਰੀਸ਼ ਨੂੰ ਸੂਚਨਾ ਮਿਲੀ ਸੀ ਕਿ ਪਾਇਲ ਥਾਣੇ ਵਿਚ ਲੜਾਈ ਹੋਈ। ਉੱਥੇ ਇਕ ਵਿਅਕਤੀ ਦਾ ਪੱਖ ਲੈਂਦੇ ਹੋਏ ਮੁਲਜ਼ਮ ਪੁਲਿਸ ਹਰਪਾਲ ਸਿੰਘ ਨੇ 5,000 ਰੁਪਏ ਦੀ ਰਿਸ਼ਵਤ ਲਈ ਹੈ। ਜਿਵੇਂ ਹੀ ਇਹ ਮਾਮਲੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਇਆ ਤਾਂ ਤੁਰੰਤ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਗਿਆ।

Leave a Reply

Your email address will not be published. Required fields are marked *

Visitor : Visitor