ਰੋਜ਼ਗਾਰ ਬਿਊਰੋ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 24 ਨਵੰਬਰ 2022 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਲੜਕੇ ਲੜਕੀਆਂ ਲਈ ਰੋਜ਼ਗਾਰ, ਸਵੈ ਰੋਜ਼ਗਾਰ ਅਤੇ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਟੀ.ਬੈਨਿਥ ਆਈ.ਏ.ਐਸ. ਨੇ ਦੱਸਿਆ ਕਿ ਇਸ ਸਬੰਧੀ ਬਾਇਜਸ ਕੰਪਨੀ (BYJU’s) ਨਾਲ ਸਮਝੋਤਾ ਕੀਤਾ ਗਿਆ ਹੈ, ਜਿਸ ਤਹਿਤ ਨੌਜਵਾਨ ਲੜਕੇ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਯੂ.ਪੀ.ਐਸ.ਸੀ., ਪੀ.ਪੀ.ਐਸ.ਸੀ., ਆਈ.ਬੀ.ਪੀ.ਐਸ., ਐਸ.ਐਸ.ਸੀ., ਪੀ.ਐਸ.ਐਸ.ਐਸ.ਬੀ., ਰੇਲਵੇ ਕਲਰਕ, ਪ੍ਰੋਬੇਸ਼ਨਰੀ ਅਫ਼ਸਰ, ਇੰਸ਼ੋਰੇਂਸ, ਸੈਕਸ਼ਨ ਅਫ਼ਸਰ, ਐਨ.ਡੀ.ਏ. ਦੀ ਤਿਆਰੀ ਕਰਵਾਉਦ ਲਈ ਬਾਇਜਸ (BYJU’s) ਕੰਪਨੀ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਦੇ ਲਈ ਹੁਣ ਤੱਕ 631 ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਨੌਜਵਾਨਾਂ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਬਾਇਜਸ ਕੰਪਨੀ (BYJU’s) ਵੱਲੋਂ ਦਿੱਤੀ ਜਾਣ ਵਾਲੀ ਮੁਫ਼ਤ ਕੋਚਿੰਗ ਸੇਵਾ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਾਬਤਾ ਕਰਨ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰ ਸਕਣ।

